Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeINDIA26 ਵਿਧਾਨ ਸਭਾ ਸੀਟਾਂ 'ਤੇ ਹੋਈ ਵੋਟਿੰਗ ਸ਼ੁਰੂ, ਹੁਣ ਤੱਕ 24.10 ਫੀਸਦ...

26 ਵਿਧਾਨ ਸਭਾ ਸੀਟਾਂ ‘ਤੇ ਹੋਈ ਵੋਟਿੰਗ ਸ਼ੁਰੂ, ਹੁਣ ਤੱਕ 24.10 ਫੀਸਦ ਹੋਈ ਵੋਟਿੰਗ

 

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ ਸ਼ਾਮ 6 ਵਜੇ ਤੱਕ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ। ਹਾਲਾਂਕਿ ਸਵੇਰੇ 11 ਵਜੇ ਤੱਕ 24.10 ਫੀਸਦੀ ਵੋਟਿੰਗ ਹੋਈ ਤੇ ਪੁੰਛ ਵਿੱਚ ਸਭ ਤੋਂ ਵੱਧ 33.06% ਮਤਦਾਨ ਹੋਇਆ, ਜਦੋਂ ਕਿ ਸਭ ਤੋਂ ਘੱਟ ਸ੍ਰੀਨਗਰ ਵਿੱਚ 11.67% ਮਤਦਾਨ ਹੋਇਆ।

ਦੂਜੇ ਪੜਾਅ ਦੀਆਂ 26 ਸੀਟਾਂ ਵਿੱਚੋਂ 15 ਸੀਟਾਂ ਕੇਂਦਰੀ ਕਸ਼ਮੀਰ ਅਤੇ 11 ਸੀਟਾਂ ਜੰਮੂ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ‘ਚ 239 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 233 ਪੁਰਸ਼ ਅਤੇ 6 ਔਰਤਾਂ ਹਨ। ਦੂਜੇ ਪੜਾਅ ਵਿੱਚ 131 ਉਮੀਦਵਾਰ ਕਰੋੜਪਤੀ ਹਨ ਅਤੇ 49 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੇ ਆਪਣੀ ਜਾਇਦਾਦ ਸਿਰਫ 1,000 ਰੁਪਏ ਦੱਸੀ ਹੈ। ਵੋਟਿੰਗ ਦੌਰਾਨ ਉਨ੍ਹਾਂ ਕਿਹਾ- ਪੀਡੀਪੀ, ਐਨਸੀ ਅਤੇ ਕਾਂਗਰਸ ਦੀਆਂ ਸਰਕਾਰਾਂ ਵਿੱਚ ਡਰ ਦਾ ਮਾਹੌਲ ਸੀ।

ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਗੰਦਰਬਲ ਅਤੇ ਬੇਰਵਾਹ ਤੋਂ ਚੋਣ ਲੜ ਰਹੇ ਹਨ। ਉਮਰ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਸੀਟ ਤੋਂ ਤਿਹਾੜ ਜੇਲ੍ਹ ਤੋਂ ਚੋਣ ਲੜ ਰਹੇ ਇੰਜੀਨੀਅਰ ਰਸ਼ੀਦ ਤੋਂ ਹਾਰ ਗਏ ਸਨ। ਇਸ ਵਾਰ ਵੀ ਗੰਦਰਬਲ ਸੀਟ ‘ਤੇ ਉਨ੍ਹਾਂ ਦੇ ਖਿਲਾਫ ਜੇਲ ‘ਚ ਬੰਦ ਸਰਜਨ ਅਹਿਮਦ ਵੇਜ ਉਰਫ ਅਜ਼ਾਦੀ ਚਾਚਾ ਚੋਣ ਮੈਦਾਨ ‘ਚ ਹਨ। ਪਹਿਲੇ ਪੜਾਅ ਵਿੱਚ 18 ਸਤੰਬਰ ਨੂੰ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਮਤਦਾਨ ਕਿਸ਼ਤਵਾੜ ਵਿੱਚ 80.20% ਅਤੇ ਪੁਲਵਾਮਾ ਵਿੱਚ ਸਭ ਤੋਂ ਘੱਟ 46.99% ਰਿਹਾ।