ਹੁਸ਼ਿਆਰਪੁਰ/ਲੁਧਿਆਣਾ — ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ‘ਤੇ ਇਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਵਿਚ ਪਤਨੀ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਐਕਟਿਵਾ ‘ਤੇ ਸਵਾਰ ਹੋ ਕੇ ਪਤੀ-ਪਤਨੀ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸਨ।
ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਪਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।