Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeINDIAਮੁੱਖ ਮੰਤਰੀ ਮਾਨ ਨੇ ਦਿੱਤੀ ਇਸ ਬੈਂਕ ਦੇ ਉਪਭੋਗਤਾਵਾਂ ਨੂੰ ਸਹੂਲਤ

ਮੁੱਖ ਮੰਤਰੀ ਮਾਨ ਨੇ ਦਿੱਤੀ ਇਸ ਬੈਂਕ ਦੇ ਉਪਭੋਗਤਾਵਾਂ ਨੂੰ ਸਹੂਲਤ

ਚੰਡੀਗੜ੍ਹ ਸਹਿਕਾਰੀ ਖੇਤਰ ’ਚ ਬੈਂਕਿੰਗ ਸੇਵਾ ’ਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ’ਚ UPI ਸੇਵਾ ਦੀ ਸ਼ੁਰੂਆਤ ਕੀਤੀ ਹੈ।

ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ’ਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰੇਗੀ। ਸੂਬਾ ਸਰਕਾਰ ਨੇ ਬੈਂਕ ਦੀਆਂ 18 ਬ੍ਰਾਂਚਾਂ ’ਚ ਯੂ. ਪੀ. ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵ੍ਹਟਸਐਪ, ਫੋਨ ਪੇਅ, ਪੇਅ.ਟੀ.ਐੱਮ., ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।