ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਕਸ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿੱਖਿਆ, ‘ਦੇਸ਼ ਦੀ ਆਜ਼ਾਦੀ ‘ਚ ਆਪਣੀ ਸੋਚ ਤੇ ਵਿਚਾਰਾਂ ਸਦਕਾ ਅਹਿਮ ਭੂਮਿਕਾ ਅਦਾ ਕਰਨ ਵਾਲੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੌਕੇ ਪ੍ਰਣਾਮ ਕਰਦੇ ਹਾਂ…।”ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਦੇ ਇਸ ਦੇ ਨਾਲ ਹੀ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਵੀ ਉਹਨਾਂ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ। ਉਹਨਾਂ ਨੇ ਐਕਸ ‘ਤੇ ਸਾਂਝੀ ਕੀਤੀ ਪੋਸਟ ਵਿਚ ਕਿਹਾ, ”ਸਾਦਗੀ, ਇਮਾਨਦਾਰ ਅਤੇ ਸਰਲਤਾ ਦੀ ਮਿਸਾਲ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ… ਸ਼ਾਸਤਰੀ ਜੀ ਇੱਕ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ… ਜਿਨ੍ਹਾਂ ਨੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਤੋਰਿਆ…।”