Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਇੰਡੀਅਨ ਜਰਨਲਿਸਟ ਯੂਨੀਅਨ ਅਤੇ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੇਂਦਰੀ ਰੇਲ...

ਇੰਡੀਅਨ ਜਰਨਲਿਸਟ ਯੂਨੀਅਨ ਅਤੇ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ

 

ਇੰਡੀਅਨ ਜਰਨਲਿਸਟ ਯੂਨੀਅਨ ਅਤੇ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਪੱਤਰਕਾਰਾਂ ਲਈ ਰੇਲਵੇ ਸਫਰ ਵਿੱਚ ਬੰਦ ਕੀਤੀ ਰਿਆਇਤ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ।ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਦੀ ਅਗਵਾਈ ਹੇਠ ਵਫਦ ਨੇ ਬੁੱਧਵਾਰ ਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਪੱਤਰਕਾਰਾ ਨੂੰ ਭਾਰਤ ਸਰਕਾਰ ਖਾਸ ਕਰਕੇ ਰੇਲਵੇ ਮੰਤਰਾਲੇ ਨੇ ਸਫਰ ਵਿੱਚ ਅੱਧੀ ਟਿਕਟ ਦੀ ਸਹੁਲਤ ਦਿੱਤੀ ਹੋਈ ਸੀ ਪਰ ਕਰੋਨਾ ਦੇ ਸਮੇਂ ਦੌਰਾਨ ਮੋਦੀ ਸਰਕਾਰ ਨੇ ਪੱਤਰਕਾਰਾਂ ਨੂੰ ਦਿੱਤੀ ਜਾਂਦੀ ਇਹ ਸਹੂਲਤ ਬੰਦ ਕਰ ਦਿੱਤੀ ਹੈ।

ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਜੰਮੂ ਅਤੇ ਜੈ ਸਿੰਘ ਛਿੱਬਰ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦੀ ਬਹਾਲੀ ਲਈ ਕੰਮ ਕਰ ਰਹੇ ਹਨ। ਪੱਤਰਕਾਰਾਂ ਨੂੰ ਪੱਤਰਕਾਰੀ ਦੇ ਪੇਸ਼ੇ ਵਜੋਂ ਦੇਸ਼ ਦੇ ਵੱਖ ਵੱਖ ਭਾਗਾਂ ਵਿੱਚ ਜਾਣਾ ਪੈਂਦਾ ਹੈ ਜਿਸ ਕਰਕੇ ਭਾਰਤ ਸਰਕਾਰ ਨੇ ਪੱਤਰਕਾਰਾਂ ਨੂੰ ਰੇਲਵੇ ਸਫਰ ਵਿੱਚ ਰਿਆਇਤ ਦਿੱਤੀ ਹੋਈ ਸੀ ਪਰ ਕਰੋਨਾ ਸਮੇਂ ਦੌਰਾਨ ਭਾਰਤ ਸਰਕਾਰ ਨੇ ਰੇਲਵੇ ਵਿੱਚ ਸਫਰ ਦੀ ਦਿੱਤੀ ਜਾਂਦੀ ਰਿਆਇਤ ਅਤੇ ਵਰਕਿੰਗ ਜਰਨਲਿਸਟ ਐਕਟ ਨੂੰ ਖਤਮ ਕਰ ਦਿੱਤਾ ਹੈ ਜਿਸ ਕਰਕੇ ਪੱਤਰਕਾਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈਬਿੱਟੂ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਬੰਦ ਕੀਤੀ ਹੋਈ ਇਹ ਸੁਵਿਧਾ ਨੂੰ ਮੁੜ ਬਹਾਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।