ਫਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ ਫਤਹਿਗੜ੍ਹ ਸਾਹਿਬ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਗੁਰਜੀਤ ਸਿੰਘ ਨੇ ਕਿਹਾ ਕਿ 3 ਅਕਤੂਬਰ ਨੂੰ ਕਿਸਾਨੀ ਸੰਘਰਸ਼ ਦੇ ਦੌਰਾਨ ਲਖੀਮਪੁਰ ਖੀਰੀ ਵਿਚ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਉਨ੍ਹਾਂ ਵੱਲੋਂ 3 ਅਕਤੂਬਰ ਵਾਲੇ ਦਿਨ ਕੋਈ ਨਾ ਕੋਈ ਪ੍ਰੋਗਰਾਮ ਰੱਖ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਜੋ ਇਸ ਘਟਨਾ ਨਾਲ ਸੰਬੰਧਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾ ਸਕੇ।