ਨਵੀਂ ਦਿੱਲੀ – ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੋਇਜ਼ੂ 7 ਤੋਂ 10 ਅਕਤੂਬਰ ਤੱਕ ਭਾਰਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਇੱਥੇ ਇੱਕ ਨਿਯਮਤ ਬ੍ਰੀਫਿੰਗ ਵਿੱਚ ਕਿਹਾ, “ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ 7 ਤੋਂ 10 ਅਕਤੂਬਰ ਤੱਕ ਸਰਕਾਰੀ ਦੌਰੇ ‘ਤੇ ਭਾਰਤ ਆਉਣਗੇ। ਉਹ 6 ਅਕਤੂਬਰ ਨੂੰ ਦੇਰ ਸ਼ਾਮ ਨਵੀਂ ਦਿੱਲੀ ਪਹੁੰਚਣਗੇ। ਇਹ ਉਨ੍ਹਾਂ ਦੀ ਭਾਰਤ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ।’
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਇਸ ਸਾਲ ਜੂਨ ਵਿੱਚ ਭਾਰਤ ਆਏ ਸਨ। ਉਹ ਆਪਣੇ ਦੌਰੇ ਦੌਰਾਨ ਬੈਂਗਲੁਰੂ ਅਤੇ ਮੁੰਬਈ ਵੀ ਜਾਣਗੇ।