ਮੋਗਾ ਬੀਤੇ ਦਿਨੀਂ ਧਰਮਕੋਟ ਵਿਚ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਵਿਚ ਕਰੰਟ ਆਉਣ ਨਾਲ ਵਾਪਰੇ ਦਰਦਨਾਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਇਸ ਕਾਰਨ ਘੱਟੋ-ਘੱਟ 8-9 ਲੋਕ ਕਰੰਟ ਦੀ ਲਪੇਟ ਵਿਚ ਆ ਗਏ ਸਨ, ਜਿਨ੍ਹਾਂ ਵਿਚੋਂ 2 ਦੀ ਦਰਦਨਾਕ ਮੌਤ ਹੋ ਗਈ ਸੀ। ਹੁਣ ਇਸ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿੰਝ ਸੰਗਤ ਵਿਚੋਂ ਕੁਝ ਲੋਕ ਅਚਾਨਕ ਡਿੱਗ ਗਏ।