ਲੁਧਿਆਣਾ : ਪੰਜਾਬ ਵਿਚ ED ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਹੀ ਹੈ। ED ਵੱਲੋਂ ਸਵੇਰੇ-ਸਵੇਰੇ ਲੁਧਿਆਣਾ ਅਤੇ ਜਲੰਧਰ ਵਿਚ ਕਈ ਥਾਵਾਂ ‘ਤੇ ਰੇਡ ਕੀਤੀ ਗਈ ਹੈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਵਿਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ‘ਤੇ ਛਾਪਾ ਮਾਰਿਆ ਹੈ। ਜਿਸ ਵਿਚ ਆਰ.ਆਈ.ਪੀ.ਪੀ.ਐੱਸ ਦੇ ਪ੍ਰਦੀਪ ਅਗਰਵਾਲ, ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਥਾਵਾਂ ‘ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ। ਜਿਸ ਵਿਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੁਰਾਣੇ ਪ੍ਰਾਪਰਟੀ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕੋਰੋਨਾ ਕਾਲ ਦੌਰਾਨ ਸਜੀਵ ਅਰੋੜਾ ਖ਼ਿਲਾਫ਼ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਇਸ ਛਾਪੇਮਾਰੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਲਿਖਿਆ ਕਿ, “ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤਾ-ਮੈਨਾ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈ.ਡੀ. ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।”