Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ‘ਚ ਵਿਸ਼ੇਸ਼ ਮੈਗਾ ਰੁਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ ‘ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕੀਤੀ ਗਈ। ਇਸ ਕੈਂਪ ਵਿਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 8 ਨੂੰ ਮੌਕੇ ‘ਤੇ ਨੌਕਰੀ ਪੱਤਰ ਵੀ ਦਿੱਤੇ ਗਏ। ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ।