ਤਰਨਤਾਰਨ – ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਮੋਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸ. ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੀ ਗਈ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ।