ਜਲੰਧਰ: ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ਇਸ ਵੇਲੇ ਅਸਮਾਨ ਛੂਹ ਰਹੀਆਂ ਹਨ। ਇਸ ਨੂੰ ਵੇਖਦਿਆਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰ ਨੇ ਲੋਕਾਂ ਨੂੰ ਸਸਤੇ ਪਿਆਜ਼ ਮੁਹੱਈਆ ਕਰਵਾਉਣ ਲਈ ਅਹਿਮ ਕਦਮ ਚੁੱਕਿਆ ਹੈ। ਜਲੰਧਰ ਵਿਚ ਅੱਜ ਸਰਕਾਰ ਵੱਲੋਂ ਸਿਰਫ਼ 35 ਰੁਪਏ ਕਿੱਲੋ ਦੇ ਹਿਸਾਬ ਨਾਲ ਪਿਆਜ ਮਿਲਣਗੇ।
ਪਿਆਜ਼ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਹੁਣ ਲੋਕਾਂ ਨੂੰ ਸਿਰਫ਼ 35 ਰੁਪਏ ਪ੍ਰਤੀ ਕਿੱਲੋ ਪਿਆਜ਼ ਅੱਜ ਤੋਂ ਮਿਲੇਗਾ। ਉਪਭੋਗਤਾ ਮਾਮਲੇ ਵਿਭਾਗ ਵੱਲੋਂ ਸਸਤੇ ਪਿਆਜ਼ ਦੀ ਇਹ ਸਪਲਾਈ ਅੱਜ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ 9 ਵਜੇ ਤੋਂ ਸ਼ੁਰੂ ਹੋ ਜਾਵੇਗੀ ਤੇ ਪਿਆਜ਼ ਖ਼ਤਮ ਹੋਣ ਤਕ ਜਾਰੀ ਰਹੇਗੀ।
ਵਪਾਰੀਆਂ ਮੁਤਾਬਕ ਸਭ ਤੋਂ ਵੱਧ ਪਿਆਜ਼ ਦੀ ਫ਼ਸਲ ਨਾਸਿਕ ਅਤੇ ਰਾਜਸਥਾਨ ਤੋਂ ਆਉਂਦੀ ਹੈ। ਪਰ ਉੱਥੇ ਹੁਣ ਫ਼ਸਲ ਆਉਣੀ ਬੰਦ ਹੋ ਗਈ ਸੀ। ਜਿਸ ਕਾਰਨ ਰੇਟ ਵੱਧ ਗਏ। ਲਿਹਾਜ਼ਾ ਅਫ਼ਗਾਨਿਸਤਾਨ ਤੋਂ ਪਿਆਜ਼ ਦੀ ਡਿਲੀਵਰੀ ਹੋਣ ਤੋਂ ਬਾਅਦ ਹੀ ਕੀਮਤਾਂ ਵਿਚ ਗਿਰਾਵਟ ਦੇ ਕਿਆਸ ਲਗਾਏ ਜਾ ਰਰਹੇ ਸਨ। ਇਸ ਵਿਚਾਲੇ ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲੋਕਾਂ ਨੂੰ 25 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਪਿਆਜ਼ ਦੇ ਕੇ ਵੱਡੀ ਰਾਹਤ ਦਿੱਤੀ ਜਾਵੇਗੀ।