ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾ ਦਿੱਤੀ ਹੈ। ਪੱ ਗੱਲਬਾਤ ਕਰਦਿਆਂ ਉਨ੍ਹਾਂ ਵੋਟਰਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਮੈਂ ਇਸ ਦਾ ਪੂਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਦਿੰਦਾ ਹਾਂ। ਉਨ੍ਹਾਂ ਦੇ ਆਸ਼ੀਰਵਾਦ ਨਾਲ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਵਿਚ ਹਰਿਆਣਾ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਹੈ।
ਸੈਣੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੀ ਜਿੱਤ ਲਈ ਕੀਤੀ ਸਖ਼ਤ ਮਿਹਨਤ ਲਈ ਧੰਨਵਾਦ ਕੀਤਾ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਸੂਬੇ ਦੀਆਂ ਕੁੱਲ 90 ਸੀਟਾਂ ‘ਚੋਂ ਭਾਜਪਾ 49 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ 36 ਸੀਟਾਂ ‘ਤੇ ਅੱਗੇ ਹੈ।