ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਏ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੇਸ਼ ਵਿਚ ਉਦਯੋਗਿਕ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ ਇਕ ਗਲੋਬਲ ਪਾਵਰਹਾਊਸ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿਚ ਆਪਣਾ ਸਥਾਨ ਬਣਾਉਣ ਲਈ ਪ੍ਰੇਰਿਤ ਕਰੇਗੀ।