Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਖੇਤਾਂ ਵਿੱਚੋ ਬਰਾਮਦ ਕੀਤੀ ਗਈ 63 ਕਰੋੜ ਦੀ ਹੈਰੋਇਨ

ਖੇਤਾਂ ਵਿੱਚੋ ਬਰਾਮਦ ਕੀਤੀ ਗਈ 63 ਕਰੋੜ ਦੀ ਹੈਰੋਇਨ

 

ਤਰਨਤਾਰਨ – ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੌਰਾਨ 12.5 ਕਿਲੋ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 63 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. 103 ਬਟਾਲੀਅਨ ਅਮਰਕੋਟ ਅਤੇ ਥਾਣਾ ਖੇਮਕਰਨ ਦੀ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਕਲਸ ਵਿਖੇ ਸੁਖਚੈਨ ਸਿੰਘ ਪੁੱਤਰ ਹੀਰਾ ਸਿੰਘ ਦੇ ਖੇਤਾਂ ਵਿੱਚ 6 ਪਲਾਸਟਿਕ ਦੀਆਂ ਬੋਤਲਾਂ ਡਿੱਗੀਆਂ ਪਈਆਂ ਹਨ।

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਾਂਝੇ ਤੌਰ ‘ਤੇ ਮਿਲੀ ਸੂਚਨਾ ਦੇ ਆਧਾਰ ‘ਤੇ ਮੌਕੇ ‘ਤੇ ਪਹੁੰਚ ਕੇ ਖੇਤਾਂ ਵਿੱਚ ਡਿੱਗੀਆਂ 6 ਬੋਤਲਾਂ ਨੂੰ ਕਬਜ਼ੇ ਵਿੱਚ ਲੈ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ‘ਚੋਂ 12 ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ਼ ਪਰਚਾ ਦਰਜ ਕਰ ਕੇ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਪਾਕਿਸਤਾਨ ਵੱਲੋਂ ਆਈ ਹੈਰੋਇਨ ਦੀ ਇਹ ਖੇਪ ਆਖ਼ਿਰ ਕਿਸ ਤਸਕਰ ਵੱਲੋਂ ਮੰਗਵਾਈ ਗਈ ਸੀ।