ਅੰਮ੍ਰਿਤਸਰ – ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਬਣੇ ਕੈਬਿਨਿਟ ਮੰਤਰੀ ਡਾ. ਰਵਜੋਤ ਸਿੰਘ ਨਤਮਸਤਕ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਦਰਸ਼ਨ ਕਰਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਸੇਵਾ ਬਖਸ਼ੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਇਸ ਤੋਂ ਪਹਿਲਾਂ ਅੱਜ ਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ ਤਾਂ ਕਿ ਪੰਜਾਬ ਦੀ ਤਰੱਕੀ ਅਤੇ ਸੇਵਾ ਕਰ ਸਕਾਂ।
ਡਾ. ਰਵਜੋਤ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੇੜੇ ਗਲਿਆਰੇ ਦੇ ਕੋਲ ਗੰਦਗੀ ਦੀ ਵੀ ਸ਼ਿਕਾਇਤ ਮਿਲੀ ਹੈ ਇਹ ਵੀ ਧਿਆਨ ਵਿੱਚ ਆਇਆ ਹੈ ਸ੍ਰੀ ਹਰਿਮੰਦਰ ਸਾਹਿਬ ਦੇ ਲਾਗੇ ਕਾਫੀ ਨਜਾਇਜ਼ ਬਿਲਡਿੰਗਾਂ ਵੀ ਬਣ ਰਹੀਆਂ ਹਨ, ਜਿੰਨੀਆਂ ਵੀ ਮੈਨੂੰ ਹੁਣ ਸ਼ਿਕਾਇਤਾਂ ਮਿਲੀਆਂ ਹਨ ਮੈਂ ਇਸ ‘ਤੇ ਜਲਦੀ ਹੀ ਕੰਮ ਸ਼ੁਰੂ ਕਰਵਾ ਦੇਵਾਂਗਾ।