ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਅੱਜ ਨਵਾਂ ਅਹੁਦਾ ਇੱਥੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਹੁਣ ਸਿਨਹਾ ਦੇ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।
ਇਸ ਦੌਰਾਨ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।
ਇਸ ਦੇ ਨਾਲ ਹੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ, ਜਿੱਥੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਬਾ ਵਾਸੀਆਂ ਦੀ ਬਿਹਤਰੀ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ