ਚੰਡੀਗੜ੍ਹ- ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਚਾਇਤੀ ਚੋਣਾਂ, ਉੱਚ ਸਿੱਖਿਆ ਸਮੇਤ ਸੂਬੇ ਦੇ ਕਈ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਹੋਈ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ। ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਗਵਰਨਰ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਦੇ ਪਹਿਲਾਂ ਰਾਜਪਾਲ ਵੱਲੋਂ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ।