ਜਲੰਧਰ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਇਕ ਪ੍ਰਮੁੱਖ ਸਿਹਤ ਸਬੰਧੀ ਯੋਜਨਾ ਸ਼ੁਰੂ ਕੀਤੀ ਗਈ ਹੈ। ਪੂਰੇ ਸੂਬੇ ‘ਚ ਹੁਣ ਤੱਕ 872 ਦੇ ਕਰੀਬ ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਚ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕਲੀਨਿਕਾਂ ‘ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ।
ਜਿਹੜੇ ਟੈਸਟ ਪ੍ਰਾਈਵੇਟ ਲੈਬਾਂ ਵਿਚ ਮਹਿੰਗੇ ਭਾਅ ‘ਤੇ ਮਰੀਜ਼ਾਂ ਨੂੰ ਕਰਵਾਉਣੇ ਪੈਂਦੇ ਸਨ, ਅੱਜ ਉਹ ਪੰਜਾਬ ਸਰਕਾਰ ਦੇ ਕਲੀਨਿਕਾਂ ਵਿਚ ਮੁਫ਼ਤ ਕਰਵਾਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਵੇਲੇ ਆਮ ਆਦਮੀ ਕਲੀਨਿਕਾਂ ’ਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲਦੀਆਂ ਹਨ।
ਅਜੇ ਤੱਕ 450 ਕਰੋੜ ਰੁਪਏ ਦੀਆਂ ਦਵਾਈਆਂ ਲੋਕਾਂ ਨੂੰ ਮੁਫ਼ਤ ’ਚ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕਲੀਨਿਕਾਂ ‘ਚ ਸਾਰਾ ਕੰਮ ਆਨਲਾਈਨ ਕੀਤਾ ਜਾਂਦਾ ਹੈ। ਸਰਕਾਰ ਵਲੋਂ ਕਲੀਨਿਕਾਂ ‘ਚ ਟੈਬਲੇਟ, ਪ੍ਰਿੰਟਰਾਂ ਤੋਂ ਇਲਾਵਾ ਬਾਕੀ ਚੀਜ਼ਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਆਮ ਲੋਕਾਂ ਪ੍ਰਤੀ ਸਰਕਾਰ ਦਾ ਇਹ ਇਕ ਚੰਗੀ ਪਹਿਲ ਕਦਮੀ ਹੈ ਅਤੇ ਲੋਕਾਂ ਵਲੋਂ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।