ਨਵੀਂ ਦਿੱਲੀ- ਦਿੱਲੀ ਦੇ ਕਾਲਿੰਦੀ ਕੁੰਜ ਇਲਾਕੇ ‘ਚ ਐਤਵਾਰ ਨੂੰ ਇਕ 30 ਸਾਲਾ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਪੀੜਤਾ ਦੀ ਪਛਾਣ ਖੱਡਾ ਕਾਲੋਨੀ ਦੀ ਰਹਿਣ ਵਾਲੀ ਸਮੀਨਾ ਵਜੋਂ ਹੋਈ ਹੈ। ਮ੍ਰਿਤਕ ਦੀ ਧੀ ਨੇ ਜਦੋਂ ਆਪਣੀ ਮਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਖੂਨ ਨਾਲ ਲਹੂ-ਲੁਹਾਨ ਵੇਖਿਆ ਤਾਂ ਉਹ ਹੈਰਾਨ ਰਹਿ ਗਈ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਧੀ ਨੇ ਦੱਸਿਆ ਕਿ ਉਹ ਕੱਲ ਸਵੇਰ ਤੋਂ ਆਪਣੀ ਮਾਂ ਦੀ ਭਾਲ ਕਰ ਰਹੀ ਸੀ। ਜਦੋਂ ਉਸ ਦਾ ਕੋਈ ਪਤਾ ਨਾ ਲੱਗਾ ਤਾਂ ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੀ ਭੈਣ ਅਤੇ ਭਰਾ ਨਾਲ ਪਹਿਲੀ ਮੰਜ਼ਿਲ ‘ਤੇ ਗਈ ਜਿੱਥੇ ਉਸ ਨੇ ਆਪਣੀ ਮਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਲਹੂ-ਲੁਹਾਨ ਦੇਖਿਆ।