Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਨੇ ਹੜਤਾਲ ਦਾ ਸੱਦਾ...

ਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਨੇ ਹੜਤਾਲ ਦਾ ਸੱਦਾ ਲਿਆ ਵਾਪਸ

 

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।

ਦਰਅਸਲ ਪੰਜਾਬ ਸਿਵਲ ਸਕੱਤਰੇਤ-2 ਵਿਖੇ ਅੱਜ ਯੂਨੀਅਨ ਦੇ ਅਹੁਦੇਦਾਰਾਂ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਿਤ ਡਰਾਇਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ ‘ਤੇ ਸਹਿਮਤੀ ਬਣੀ ਹੈ।

ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲੀ ਮੀਟਿੰਗ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ ਅਤੇ ਅਗਲੀ ਮੀਟਿੰਗ ਵਿੱਚ ਠੋਸ ਤਜਵੀਜ਼ ਲੈ ਕੇ ਆਉਣਾ ਯਕੀਨੀ ਬਣਾਉਣ।
ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਵੱਲੋਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਉਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਨਿਯਮਾਂ ਮੁਤਾਬਕ ਤਨਖ਼ਾਹਾਂ ਤੇ ਭੱਤੇ ਦੇਣਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਛੇਤੀ ਹੀ ਮੀਟਿੰਗ ਉਲੀਕਣ ਦੇ ਵੀ ਆਦੇਸ਼ ਦਿੱਤੇ।