ਮਾਹਿਲਪੁਰ – ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ-ਹੁਸ਼ਿਆਰਪੁਰ ਰੋਡ ’ਤੇ ਮਾਹਿਲਪੁਰ ਦੇ ਬਾਰਹਵਾਰ ਪੈਂਦੇ ਪਿੰਡ ਬਾਹੋਵਾਲ ਦੇ ਪੁੱਲ ‘ਤੇ ਦੋ ਕੈਂਟਰਾਂ ਦੀ ਸਿੱਧੀ ਟੱਕਰ ਹੋਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋਵੇਂ ਕੈਂਟਰਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਦੋਵੇਂ ਕੈਂਟਰਾਂ ਦੇ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਜੇ. ਸੀ. ਬੀ. ਰਾਹੀ ਕੈਟਰਾਂ ਦੇ ਕੈਬਿਨ ’ਚੋਂ ਬਾਹਰ ਕੱਢਿਆ। ਥਾਣਾ ਚੱਬੇਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾ ਨੂੰ ਕਬਜੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।