ਚੰਡੀਗੜ੍ਹ`: ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੱਤੇ ਖੋਲ੍ਹ ਦਿੱਤੇ ਹਨ। ਚਾਰ ਸੀਟਾਂ ਵਿਚੋਂ ਤਿੰਨ ‘ਤੇ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਿਆਸ ਲਗਾਏ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਦੇ ਮੈਦਾਨ ਵਿਚ ਉਤਾਰ ਸਕਦੀ ਹੈ, ਜਿਸ ਦਾ ਹੁਣ ਰਸਮੀ ਐਲਾਨ ਹੋ ਗਿਆ ਹੈ। ਮਨਪ੍ਰੀਤ ਬਾਦਲ ਚਾਰ ਵਾਰ ਅਕਾਲੀ ਦਲ ਵਲੋਂ ਇਥੋਂ ਵਿਧਾਇਕ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀ ਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਚੱਬੇਵਾਲ ਸੀਟ ‘ਤੇ ਫਿਲਹਾਲ ਅਜੇ ਤਕ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।