Become a member

Get the best offers and updates relating to Liberty Case News.

― Advertisement ―

spot_img
spot_img
HomeDuniyaPM ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਦੁਵੱਲੀ ਗੱਲਬਾਤ

PM ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਦੁਵੱਲੀ ਗੱਲਬਾਤ

ਕਜ਼ਾਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਬ੍ਰਿਕਸ ਸੰਮੇਲਨ ਤੋਂ ਇਲਾਵਾ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਦੁਵੱਲੀ ਗੱਲਬਾਤ ਕੀਤੀ, ਜੋ ਮਈ 2020 ਵਿਚ ਪੂਰਬੀ ਲੱਦਾਖ ਸਰਹੱਦੀ ਵਿਵਾਦ ਪੈਦਾ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਿਖਰਲੇ ਪੱਧਰ ‘ਤੇ ਅਜਿਹੀ ਪਹਿਲੀ ਬੈਠਕ ਹੈ। ਇਹ ਗੱਲਬਾਤ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਇਕ ਦਿਨ ਪਹਿਲਾਂ ਹੀ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ‘ਤੇ ਆਪਣੀਆਂ ਫੌਜਾਂ ਦੁਆਰਾ ਗਸ਼ਤ ਕਰਨ ਦੇ ਸਮਝੌਤੇ ‘ਤੇ ਸਹਿਮਤੀ ਜਤਾਈ ਸੀ।

ਚਾਰ ਸਾਲ ਤੋਂ ਚੱਲੇ ਆ ਰਹੇ ਡੈੱਡਲਾਕ ਨੂੰ ਖ਼ਤਮ ਕਰਨ ਦੀ ਦਿਸ਼ਾ ਵਿਚ ਇਸ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਨਵੰਬਰ 2022 ਵਿੱਚ, ਮੋਦੀ ਅਤੇ ਸ਼ੀ ਨੇ ਇੰਡੋਨੇਸ਼ੀਆਈ ਰਾਸ਼ਟਰਪਤੀ ਵੱਲੋਂ ਜੀ-20 ਨੇਤਾਵਾਂ ਲਈ ਆਯੋਜਿਤ ਰਾਤ ਦੇ ਖਾਣੇ ਵਿੱਚ ਇਕ-ਦੂਜੇ ਦਾ ਸਵਾਗਤ ਕੀਤਾ ਅਤੇ ਸੰਖੇਪ ਗੱਲਬਾਤ ਕੀਤੀ ਸੀ। ਪਿਛਲੇ ਸਾਲ ਅਗਸਤ ਵਿੱਚ ਵੀ, ਭਾਰਤੀ ਪ੍ਰਧਾਨ ਮੰਤਰੀ ਅਤੇ ਚੀਨੀ ਰਾਸ਼ਟਰਪਤੀ ਨੇ ਬ੍ਰਿਕਸ (ਬ੍ਰਾਜ਼ੀਲ-ਰੂਸ-ਭਾਰਤ-ਚੀਨ-ਦੱਖਣੀ ਅਫਰੀਕਾ) ਸੰਮੇਲਨ ਦੌਰਾਨ ਜੋਹਾਨਸਬਰਗ ਵਿੱਚ ਇੱਕ ਸੰਖੇਪ ਅਤੇ ਗੈਰ ਰਸਮੀ ਗੱਲਬਾਤ ਕੀਤੀ ਸੀ।

Latest Articel

ਪੰਜ ਤੱਤਾਂ ‘ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ...

0
  ਜਲੰਧਰ - ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਦੌੜਾਕ ਫ਼ੌਜਾ ਸਿੰਘ ਦੀ ਮੌਤ ਹੋ ਗਈ ਸੀ। ਫ਼ੌਜਾ ਸਿੰਘ ਅੱਜ ਪੰਜ ਤੱਤਾਂ ਵਿਚ ਵਿਲੀਨ ਹੋ ਗਏ...

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ ਢਹਿ-ਢੇਰੀ, ਚੱਲਿਆ ਬੁਲਡੋਜ਼ਰ 

0
    ਚੰਡੀਗੜ੍ਹ : ਕਈ ਸਾਲਾਂ ਪੁਰਾਣੀ ਚੰਡੀਗੜ੍ਹ ਦੇ ਸੈਕਟਰ-53/54 'ਚ ਸਭ ਤੋਂ ਵੱਡੀ ਫਰਨੀਚਰ ਮਾਰਕਿਟ 'ਤੇ ਅੱਜ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲ ਗਿਆ। ਪ੍ਰਸ਼ਾਸਨ ਨੇ...

ਪੰਜਾਬ ‘ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ...

0
ਅੰਮ੍ਰਿਤਸਰ ---ਗੁਰੂ ਕੀ ਨਗਰੀ ਨੂੰ ਭਿਖਾਰੀ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਹਾਨਗਰ ਦੇ ਮੁੱਖ ਚੌਕਾਂ ਅਤੇ ਚੌਰਾਹਿਆਂ ’ਤੇ...

ਸ਼ਿਮਲਾ ਚ ਵਾਪਰਿਆ ਵੱਡਾ ਹਾਦਸਾ  ਡੂੰਘੀ ਖੱਡ ‘ਚ ਡਿੱਗੀ ਕਾਰ, 3 ਲੋਕਾਂ ਦੀ...

0
  ਸ਼ਿਮਲਾ : ਸ਼ਿਮਲਾ ਜ਼ਿਲ੍ਹੇ ਦੇ ਕੋਟਖਾਈ ਸਬ-ਡਵੀਜ਼ਨ ਅਧੀਨ ਰਾਵਲਾ ਕਿਆਰ-ਬਘੇੜੀ ਲਿੰਕ ਰੋਡ 'ਤੇ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗਣ ਨਾਲ 3 ਲੋਕਾਂ ਦੀ ਮੌਤ...

ਅਨਮੋਲ ਗਗਨ ਮਾਨ ਦੇ ਅਸਤੀਫ਼ੇ ‘ਤੇ ਅਮਨ ਅਰੋੜਾ ਨੇ ਦਿੱਤਾ ਆਹ ਬਿਆਨ

0
  ਚੰਡੀਗੜ੍ਹ : ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਸਿਆਸਤ ਨੂੰ ਅਲਵਿਦਾ ਕਹਿਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ...