Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ...

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

ਚੰਡੀਗੜ੍ਹ, 25 ਅਕਤੂਬਰ–ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ।

‘ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਵੱਲੋਂ ਕੀਤੀਆਂ ਇਤਿਹਾਸਕ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਉਨ੍ਹਾਂ ਦੀਆਂ ਹਾਲੀਆ ਕਾਰਵਾਈਆਂ, ਖਾਸ ਤੌਰ ‘ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ‘ਤੇ ਅਫਸੋਸ ਪ੍ਰਗਟ ਕੀਤਾ।  ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਡੀ ਆਜ਼ਾਦੀ ਲਈ ਯੋਗਦਾਨ ਪਾਇਆ ਉਹ ਹੁਣ ਜਿਮਨੀ ਚੋਣ ਦੌਰਾਨ ਪੰਜਾਬ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਬਾਦਲ ਪਰਿਵਾਰ ਦੇ ਪਿਛਲੇ ਗਠਜੋੜਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਵਿਵਹਾਰ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਅਤੇ ਕਿਹਾ ਕਿ “ਆਪਣੇ ਸ਼ਾਸਨ ਦੌਰਾਨ, ਉਨ੍ਹਾਂ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ, ਉਨ੍ਹਾਂ ਨੂੰ ਸਿਰਫ਼ ਸਿਆਸੀ ਟੂਲ ਵਜੋਂ ਵਰਤਿਆ।” ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਪੰਜਾਬ, ਸਿੱਖਾਂ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ।