Friday, January 10, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ...

ਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

 

ਚੰਡੀਗੜ–ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀ ਪਾਰਦਰਸ਼ਤਾ ਤੇ ਨਿਵੇਸ਼ ਪੱਖੀ ਨੀਤੀ ਸਿਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਸਨ ਅਤੇ ਹੁਣ ਅੱਜ ਦੀ ਰਕਮ ਜੋੜ ਕੇ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕੁੱਲ 5000 ਕਰੋੜ ਰੁਪਏ ਕਮਾ ਲਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੀਆਂ ਉਸਾਰੂ ਨੀਤੀਆਂ ਸਦਕਾ ਲੋਕਾਂ ਦਾ ਰੀਅਲ ਅਸਟੇਟ ਖੇਤਰ ਵਿੱਚ ਵਿਸ਼ਵਾਸ ਹੋਰ ਵੱਧ ਰਿਹਾ ਹੈ।

ਸ. ਮੁੰਡੀਆ ਨੇ ਕਿਹਾ ਕਿ ਹੁਣ 18 ਅਕਤੂਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ।ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਸਮੇਂ ਵਿੱਚ ਕਰਵਾਈਆਂ ਈ-ਨਿਲਾਮੀਆਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਦੀਆਂ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਅਤੇ ਜੋ ਲੋਕ ਜਾਂ ਤਾਂ ਆਪਣੇ ਸਿਰ ‘ਤੇ ਛੱਤ ਚਾਹੁੰਦੇ ਸਨ ਜਾਂ ਵਪਾਰਕ ਅਦਾਰੇ ਚਲਾਉਣਾ ਚਾਹੁੰਦੇ ਸਨ, ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਹੋ ਗਈਆਂ ਹਨ।