Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਖੁਸ਼ੀਆਂ ਹੋਈਆਂ ਗਮ ‘ਚ ਤਬਦੀਲ, ਦੀਵੇ ਜਗਾਉਣ ਗਏ ਪੁੱਤ ਨਾਲ ਵਾਪਰ ਗਈ...

ਖੁਸ਼ੀਆਂ ਹੋਈਆਂ ਗਮ ‘ਚ ਤਬਦੀਲ, ਦੀਵੇ ਜਗਾਉਣ ਗਏ ਪੁੱਤ ਨਾਲ ਵਾਪਰ ਗਈ ਅਣਹੋਣੀ

ਭਵਾਨੀਗੜ੍ਹ : ਨੇੜਲੇ ਪਿੰਡ ਬਲਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਗਮ ’ਚ ਤਬਦੀਲ ਹੋ ਗਈਆਂ ਜਦੋਂ ਆਪਣੇ ਖੇਤ ‘ਚ ਦੀਵੇ ਲਗਾ ਕੇ ਘਰ ਪਰਤ ਰਹੇ ਇਕ ਨਾਬਾਲਗ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਲੜਕੇ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਲੜਕਾ ਵਾਰਸਦੀਪ ਸਿੰਘ 15 ਸਾਲ ਪੁੱਤਰ ਸਵਰਨ ਸਿੰਘ ਬੀਤੀ ਦੇਰ ਸ਼ਾਮ ਜਦੋਂ ਦੀਵਾਲੀ ਦੇ ਤਿਉਹਾਰ ਮੌਕੇ ਬਲਿਆਲ ਤੋਂ ਪਿੰਡ ਭੱਟੀਵਾਲ ਕਲ੍ਹਾਂ ਨੂੰ ਜਾਣ ਵਾਲੀ ਸੜਕ ’ਤੇ ਘਰ ਤੋਂ ਮਾਤਰ ਇਕ ਕਿਲੋਮੀਟਰ ਦੀ ਦੂਰੀ ਉਪਰ ਸਥਿਤ ਆਪਣੇ ਖੇਤ ਵਿਚ ਦੀਵੇ ਲਗਾ ਕੇ ਪੈਦਲ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ।

ਇਸ ਹਾਦਸੇ ਵਿਚ ਵਾਰਸਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਸਵਰਨ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਾ ਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।