ਲੁਧਿਆਣਾ –STF ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜੀ ਦੇ ਦੋਸ਼ ਵਿਚ ਲੁਧਿਆਣਾ ਰੇਂਜ ਦੇ ਇੰਚਾਰਜ SHO ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਅਫ਼ਸਰ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੜਬੜੀ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਸੂਤਰਾਂ ਮੁਤਾਬਕ ਗੁਰਮੀਤ ਸਿੰਘ ਨੂੰ ਸਰਾਭਾ ਨਗਰ ਥਾਣੇ ਵਿਚ ਰੱਖਿਆ ਗਿਆ ਹੈ। ਇੱਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਦੀ ਮੰਨੀਏ ਤਾਂ ਗੁਰਮੀਤ ਸਿੰਘ ਨੇ STF ਇੰਚਾਰਜ ਰਹਿੰਦਿਆਂ ਕਿਸਸੇ ਨਸ਼ਾ ਤਸਕਰ ਨੂੰ ਮੋਟੀ ਰਕਮ ਲੈ ਕੇ ਬਾਹਰੋ-ਬਾਹਰ ਛੱਡ ਦਿੱਤਾ। ਉਸ ਤੋਂ ਬਰਾਮਦ ਕੀਤੇ ਗਏ ਨਸ਼ੇ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ। ਹਾਲਾਂਕਿ ‘ਜਗ ਬਾਣੀ’ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ। ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਅਧਿਕਾਰਤ ਬਿਆਨ ਦੀ ਉਡੀਕ ਹੈ। ਕੋਈ ਅਧਿਕਾਰੀ ਇਸ ਬਾਰੇ ਬੋਲਣ ਲਈ ਤਿਆਰ ਨਹੀਂ ਹੈ।