ਤਰਨਤਾਰਨ -ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਵੱਲੋਂ 426 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਆਏ ਦਿਨ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਵੱਡੀ ਮਾਤਰਾ ਵਿਚ ਰੋਜ਼ਾਨਾ ਹੈਰੋਇਨ ਦੀਆਂ ਖੇਪਾਂ ਆ ਰਹੀਆਂ ਹਨ, ਜਿਸ ਨੂੰ ਬਰਾਮਦ ਕਰਨ ਵਿਚ ਜ਼ਿਲਾ ਪੁਲਸ ਅਤੇ ਬੀ.ਐੱਸ.ਐੱਫ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆ ਰਹੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਸੁੱਟੇ ਗਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 426 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਕਰ ਦਿੱਤੀ ਹੈ।