ਪਟਿਆਲਾ : ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਗੱਜਣਮਾਜਰਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੱਜਣਮਾਜਰਾ ਪਟਿਆਲਾ ਜੇਲ੍ਹ ‘ਚ ਬੰਦ ਹਨ, ਜੋ ਅੱਜ ਬਾਹਰ ਆਉਣਗੇ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਉਨ੍ਹਾਂ ਨੂੰ ਲੈਣ ਲਈ ਪਟਿਆਲਾ ਜੇਲ੍ਹ ਜਾਣਗੇ।
ਦੱਸ ਦੇਈਏ ਕਿ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈ. ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਗੱਜਣਮਾਜਰਾ ‘ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਈ. ਡੀ. ਨੇ ਗੱਜਣਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।