ਨੂਹ- ਇਕ ਧੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਦੋਸ਼ੀ ਪ੍ਰੇਮੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਬਾਰੇ ਪਤਾ ਲੱਗਣ ‘ਤੇ ਮੌਕੇ ‘ਤੇ ਪੁਲਸ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੂਰਾ ਮਾਮਲਾ ਹਰਿਆਣਾ ਦੇ ਨੂਹ ਦੇ ਅਲਾਵਲਪੁਰ ਪਿੰਡ ਦਾ ਹੈ। ਮ੍ਰਿਤਕਾ ਦੀ ਪਛਾਣ 45 ਸਾਲਾ ਰੁਕਸਾਨਾ ਦੇ ਰੂਪ ਵਿਚ ਹੋਈ ਹੈ। ਦਰਅਸਲ ਮ੍ਰਿਤਕਾ ਦੀ ਧੀ ਮੁਸਕਾਨ ਨੇ ਆਪਣੀ ਪ੍ਰੇਮੀ ਨਾਲ ਮਿਲ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਹੈ। ਪੁਲਸ ਮੁਤਾਬਕ ਧੀ ਨੇ ਮਾਂ ਨੂੰ ਪਹਿਲਾ ਕੋਈ ਨਸ਼ੀਲਾ ਪਦਾਰਥ ਪਿਲਾਇਆ ਸੀ, ਜਿਸ ਤੋਂ ਬਾਅਦ ਉਸ ਨੇ ਪ੍ਰੇਮੀ ਨਾਲ ਸਬੰਧ ਬਣਾਏ ਪਰ ਕੁਝ ਸਮੇਂ ਬਾਅਦ ਮਾਂ ਰੁਕਸਾਨਾ ਨੂੰ ਹੋਸ਼ ਆ ਗਿਆ ਤਾਂ ਉਹ ਧੀ ਨੂੰ ਇਤਰਾਜ਼ਯੋਗ ਹਾਲਤ ਵਿਚ ਵੇਖ ਕੇ ਹੈਰਾਨ ਰਹਿ ਗਈ। ਰੁਕਸਾਨਾ ਨੇ ਜਦੋਂ ਇਸ ਦਾ ਵਿਰੋਧ ਕੀਤਾ ਦਾ ਧੀ ਨੇ ਪ੍ਰੇਮੀ ਨਾਲ ਮਿਲ ਕੇ ਸਿਰਹਾਣੇ ਨਾਲ ਮੂੰਹ ਦਬਾ ਕੇ ਉਸ ਦਾ ਕਤਲ ਕਰ ਦਿੱਤਾ।
ਮ੍ਰਿਤਕ ਰੁਕਸਾਨਾ ਦੇ ਦਿਓਰ ਨੋਮਾਨ ਦਾ ਕਹਿਣਾ ਹੈ ਕਿ ਮੁਸਕਾਨ ਦਾ ਅਲਾਲਪੁਰ ਪਿੰਡ ਦੇ ਰਹਿਣ ਵਾਲੇ ਜਾਵੇਦ ਨਾਲ ਨਾਜਾਇਜ਼ ਸਬੰਧ ਸਨ। ਥਾਣਾ ਇੰਚਾਰਜ ਕਹਿਣਾ ਹੈ ਕਿ ਮ੍ਰਿਤਕਾ ਦੇ ਦਿਓਰ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਵੇਦ, ਮੁਸਕਾਨ ਅਤੇ ਹੋਰਨਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।