Monday, December 23, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਡਰੇਨ ਵਿਚੋਂ ਇਕੱਠੀਆਂ ਤਿੰਨ ਲਾਸ਼ਾਂ ਮਿਲਣ ਨਾਲ ਕੰਬਿਆ ਪੰਜਾਬ

ਡਰੇਨ ਵਿਚੋਂ ਇਕੱਠੀਆਂ ਤਿੰਨ ਲਾਸ਼ਾਂ ਮਿਲਣ ਨਾਲ ਕੰਬਿਆ ਪੰਜਾਬ

 

ਪੱਟੀ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੈਂਕਾਂ ਵਿਖੇ ਡਰੇਨ ਵਿਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਦੋ ਲਾਸ਼ਾਂ ਕੰਬਲ ਵਿਚ ਜਦਕਿ ਇਕ ਲਾਸ਼ ਪੱਲੀ ਨਾਲ ਬੰਨ੍ਹੀ ਹੋਈ ਸੀ। ਅੱਜ ਸਵੇਰੇ ਪਿੰਡ ਵਾਲਿਆਂ ਨੇ ਇਥੇ ਲਾਸ਼ਾਂ ਦੇਖੀਆਂ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਮਗਰੋਂ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ।

ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਫਿਲਹਾਲ ਲਾਸ਼ਾਂ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮਾਂ ਜਾਂਚ ਵਿਚ ਜੁਟੀਆਂ ਹੋਈਆਂ ਹਨ ਅਤੇ ਜਾਂਚ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ। ਦੂਜੇ ਪਾਸੇ ਪਿੰਡ ਬੈਂਕਾਂ ਦੇ ਸਰਪੰਚ ਨੇ ਦੱਸਿਆ ਕਿ ਸਵੇਰੇ ਕਿਸੇ ਰਾਹਗਿਰ ਨੇ ਉਨ੍ਹਾਂ ਨੂੰ ਲਾਸ਼ਾਂ ਬਾਰੇ ਦੱਸਿਆ ਸੀ, ਜਿਸ ਮਗਰੋਂ ਉਹ ਮੌਕੇ ‘ਤੇ ਪਹੁੰਚੇ ਅਤੇ ਪੁਲਸ ਨੇ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਹ ਲਾਸ਼ਾਂ ਕਿਸੇ ਵਲੋਂ ਸੁੱਟੀਆਂ ਗਈਆਂ ਹਨ।