ਚੰਡੀਗੜ੍ਹ—ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਕੀਤੀਆਂ ਮੀਟਿੰਗਾਂ ਦੌਰਾਨ ਦਿੱਤੀ|
ਇਸ ਉਪਰੰਤ ਦਫ਼ਤਰੀ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਅਫ਼ਸਰਾਂ ਦੀ ਕਮੇਟੀ ਨੂੰ ਸਾਲ 2018 ਅਤੇ 2022 ਵਿੱਚ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਕੂਲ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਅਤੇ ਇੱਕ ਮਹੀਨੇ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਪੇਅ ਅਨਾਮਲੀ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਇੰਨ੍ਹਾਂ ਮੀਟਿੰਗਾਂ ਵਿੱਚ ਅਣਏਡਿਡ ਸਟਾਫ ਫਰੰਟ ਤੋਂ ਸੂਬਾ ਪ੍ਰਧਾਨ ਨਿਰਭੈ ਸਿੰਘ, ਉਪ ਪ੍ਰਧਾਨ ਸੁਖਚੈਨ ਸਿੰਘ ਅਤੇ ਖਜਾਨਚੀ ਭੁਪਿੰਦਰ ਸਿੰਘ, ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ, ਰਜਿੰਦਰ ਸਿੰਘ, ਜਗਮੋਹਨ ਸਿੰਘ ਅਤੇ ਚਮਕੌਰ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਤੋਂ ਪ੍ਰਧਾਨ ਵਿਕਾਸ ਸਾਹਨੀ, ਮੀਤ ਪ੍ਰਧਾਨ ਲਖਵਿੰਦਰ ਕੌਰ, ਵਰੁਣ ਖੇੜਾ, ਗੁਰਪ੍ਰੀਤ ਸਿੰਘ ਅਤੇ ਅਮਨਦੀਪ ਕੌਰ, 2364 ਈ.ਟੀ.ਟੀ ਸਿਲੈਕਟਡ ਅਧਿਆਪਕ ਯੂਨੀਅਨ ਵੱਲੋਂ ਐਸੋਸੀਏਟ ਮੈਂਬਰ ਭੁਪਿੰਦਰ ਕੌਰ, ਜੁਆਇੰਟ ਐਕਸ਼ਨ ਕਮੇਟੀ ਫਾਰ ਵੈਟਸ ਫਾਰ ਪੇ-ਪੈਰਿਟੀ ਤੋਂ ਕਨਵੀਨਰ ਡਾ. ਗੁਰਚਰਨ ਸਿੰਘ, ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ,ਡਾ. ਅਬਦੁਲ ਮਜੀਦ, ਡਾ. ਗੁਰਦੀਪ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਸਾਹਿਲਦੀਪ ਸਿੰਘ, ਵੈਟਰਨਰੀ ਏ.ਆਈ ਵਰਕਰ ਯੂਨੀਅਨ ਤੋਂ ਸੂਬਾ ਪ੍ਰਧਾਨ ਸਰਬਜੀਤ ਸਿੰਘ, ਕਾਲਾ ਸਿੰਘ ਛਾਜਲਾ ਅਤੇ ਰਿਸ਼ਪਾਲ ਸਿੰਘ, ਅਤੇ ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਤੋਂ ਸੂਬਾ ਜਨਰਲ ਸਕੱਤਰ ਬੋਹੜ ਸਿੰਘ, ਮਨਜੀਤ ਸਿੰਘ, ਮੇਹਰ ਸਿੰਘ ਅਤੇ ਜਗਸੀਰ ਸਿੰਘ ਹਾਜਰ ਸਨ।