Friday, January 10, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਭਲਕੇ 10,000 ਤੋਂ ਵੱਧ ਸਰਪੰਚਾਂ ਨੂੰ ਹਲਫ਼ ਚੁਕਾਉਣਗੇ CM ਮਾਨ

ਭਲਕੇ 10,000 ਤੋਂ ਵੱਧ ਸਰਪੰਚਾਂ ਨੂੰ ਹਲਫ਼ ਚੁਕਾਉਣਗੇ CM ਮਾਨ

 

ਲੁਧਿਆਣਾ/ਚੰਡੀਗੜ੍ਹ – ਸੂਬੇ ਵਿੱਚ ਲੋਕਤੰਤਰ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

ਸੂਬਾ ਸਰਕਾਰ ਦੇ ਇਸ ਨਿਵੇਕਲੀ ਕਿਸਮ ਦੇ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ। ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।