ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼)- ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ ‘ਤੇ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਐੱਨ. ਐੱਚ. 21 ‘ਤੇ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ। ਗਲਤ ਦਿਸ਼ਾ ਤੋਂ ਆ ਰਹੀ ਐੱਕਸ. ਯੂ. ਵੀ. ਨੇ ਸਵਿੱਫਟ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਡਰਾਈਵਰ ਦੀ ਮੌਕੇ ‘ਤੇ ਹੋਈ ਮੌਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਐੱਕਸ. ਯੂ. ਵੀ. ਵਿੱਚ ਸਵਾਰ ਨੌਜਵਾਨ ਨਸ਼ੇ ਦੀ ਹਾਲਤ ਦੇ ਵਿੱਚ ਮਸਤੀਆਂ ਕਰਦੇ ਹੋਏ ਗਲਤ ਦਿਸ਼ਾ ਤੋਂ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਜਾ ਰਹੇ ਸਨ, ਉੱਥੇ ਹੀ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਟੈਕਸੀ ਨੰਬਰ ਸਵਿੱਫਟ ਕੀਰਤਪੁਰ ਸਾਹਿਬ ਵੱਲ ਆ ਰਹੀ ਸੀ ਤਾਂ ਦੋਹਾਂ ਦੀ ਜ਼ਬਰਦਸਤ ਟੱਕਰ ਹੋਈ। ਜਿਸ ਵਿੱਚ ਇਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦੇ ਨਾਲ ਹੋਰ ਵਿਅਕਤੀ ਜਿਸ ਦੇ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ, ਗੰਭੀਰ ਰੂਪ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਮਨਚਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਜਦਕਿ ਇਸ ਹਾਦਸੇ ਤੋਂ ਬਾਅਦ ਸੜਕ ‘ਤੇ ਵੱਡਾ ਜਾਮ ਲੱਗ ਗਿਆ ਅਤੇ ਲਗਭਗ ਇਕ ਘੰਟੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਥੇ ਨਹੀਂ ਪਹੁੰਚਿਆ ਸੀ। ਬਾਅਦ ਵਿਚ ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੇ ਅਧਿਕਾਰੀਆਂ ਨੇ ਅਗਲੇਰੀ ਜਾਂਚ ਸ਼ੁਰੂ ਕੀਤੀ।