Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ, ਭਾਜਪਾ ਅਗਲੀ...

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ, ਭਾਜਪਾ ਅਗਲੀ ਸਰਕਾਰ ਨਹੀਂ ਬਣਾ ਸਕੇਗੀ – ਹਰਸਿਮਰਤ

ਬਠਿੰਡਾ, 13 ਮਈ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਇਸ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਸ ਹਲਕੇ ਤੋਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੇ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬੱਚਿਆਂ-ਆਨੰਤਬੀਰ ਸਿੰਘ, ਗੁਰਲੀਨ ਕੌਰ ਤੇ ਹਰਲੀਨ ਕੌਰ ਦੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ ਤੇ ਫਿਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰਵਾਨਾ ਹੋਏ।
ਸਰਦਾਰਨੀ ਬਾਦਲ ਦੇ ਨਾਲ ਸੈਂਕੜੇ ਵਾਹਲਾਂ ਦਾ ਕਾਫਲਾ ਸੀ ਤੇ ਉਹਨਾਂ ਅਕਾਲੀ ਦਲ ਦੇ ਪ੍ਰਧਾਨ ਤੇ ਸੀਨੀਅਰ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਸਰਦਾਰ ਜਨਮੇਜਾ ਸਿੰਘ ਸੇਖੋਂ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਾਰ-ਵਾਰ ਵੋਟਿੰਗ ਦੇ ਗੇੜ ਨੇ ਸਪਸ਼ਟ ਕੀਤਾ ਹੈ ਕਿ ਭਾਜਪਾ ਅਗਲੀ ਸਰਕਾਰ ਨਹੀਂ ਬਣਾ ਰਹੀ। ਉਹਨਾਂ ਕਿਹਾ ਕਿ ਉੱਤਰੀ ਭਾਰਤ ਵਿਚ ਭਾਜਪਾ ਹਾਰ ਰਹੀ ਹੈ ਤੇ ਮਹਾਰਾਸ਼ਟਰ ਤੇ ਬਿਹਾਰ ਵਿਚ ਇਸਦਾ ਮੁਕੰਮਲ ਸਫਾਇਆ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਸਪਸ਼ਟ ਹੋ ਰਿਹਾ ਹੈ ਕਿ ਪਾਰਟੀ ਵਿਚ ਘਬਰਾਹਟ ਹੈ। ਉਹ ਇਕ ਵਿਸ਼ੇਸ਼ ਭਾਈਚਾਰੇ ’ਤੇ ਹਮਲੇ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ’ਮੰਗਲਸੂਤਰ’ ਲੈ ਕੇ ਹੋਰਨਾਂ ਨੂੰ ਦੇ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 70 ਸਾਲਾਂ ਵਿਚ ਅਜਿਹਾ ਕਦੇ ਨਹੀਂ ਹੋਇਆ ਤੇ ਨਾ ਹੋਵੇਗਾ। ਉਹਨਾਂ ਕਿਹਾ ਕਿ ਨਵੇਂ ਹਾਲਾਤ ਵਿਚ ਖੇਤਰੀ ਪਾਰਟੀਆਂ ਮਜ਼ਬੂਤ ਹੋ ਕੇ ਨਿਤਰਣਗੀਆਂ।
ਜਦੋਂ ਪੰਜਾਬ ਦੇ ਲੋਕਾਂ ਦੇ ਰੁਝਾਨ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਇਸਦੀ ਲੀਡਰਸ਼ਿਪ ਵੱਲੋਂ ਠੱਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਾਰੀ ਆਸ ਗੁਆ ਲਈ ਹੈ ਤੇ ਉਹ ਭਗਵੰਤ ਮਾਨ ਨੂੰ ਇਕ ਸ਼ਰਾਬੀ ਸਮਝਦੇ ਹਨ ਜੋ ਉਹਨਾਂ ਵਾਸਤੇ ਕੱਖ ਵੀ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਲੋਕਾਂ ਨੇ ਵੀ ਮਹਿਸੂਸ ਕਰ ਲਿਆ ਹੈ ਕਿ ਆਪ ਤੇ ਕਾਂਗਰਸ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵੇਂ ਪਾਰਟੀਆਂ ਦੋਸਤਾਨਾ ਮੈਚ ਖੇਡ ਰਹੀਆਂ ਹਨ ਕਿਉਂਕਿ ਕੌਮੀ ਪੱਧਰ ’ਤੇ ਦੋਵਾਂ ਵਿਚ ਗਠਜੋੜ ਹੋ ਚੁੱਕਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਅਮਿਤਸ਼ਾਹ ਦੇ ਪੈਰਾਂ ਵਿਚ ਡਿੱਗ ਚੁੱਕੇ ਹਨ ਤਾਂ ਜੋ ਪੰਜਾਬ ਸ਼ਰਾਬ ਘੁਟਾਲੇ ਵਿਚ ਗ੍ਰਿਫਤਾਰੀ ਤੋਂ ਬਚਿਆ ਜਾ ਸਕੇ। ਉਹਨਾਂ ਕਿਹਾ ਕਿ ਦੋਵਾਂ ਦੀ ਰਲਗੱਢ ਇਸ ਤੋਂ ਵੀ ਵੇਖੀ ਜਾ ਸਕਦੀ ਹੈ ਕਿ ਆਪ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਅਸਤੀਫੇ ਬਾਰੇ ਯੂ ਟਰਨ ਲੈ ਲਿਆ ਹੈ ਅਤੇ ਮੁੱਖ ਮੰਤਰੀ ਦੇ ਵਿਰੋਧ ਦੇ ਇਕ ਦਿਨ ਬਾਅਦ ਹੀ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਭ ਤੋਂ ਮਜ਼ਬੂਤ ਪਾਰਟੀ ਵਜੋਂ ਉਭਰੀ ਹੈ। ਉਹਨਾਂ ਕਿਹਾ ਕਿ ਲੋਕ ਮਹਿਸੂਸ ਕਰ ਰਹੇਹਨ ਕਿ ਸਿਰਫ ਅਕਾਲੀ ਦਲ ਹੀ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚਲ ਸਕਦਾ ਹੈ ਤੇ ਸਰਵ ਪੱਖੀ ਵਿਕਾਸ ਕਰ ਸਕਦਾ ਹੈ ਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖ ਸਕਦਾ ਹੈ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਾਰਟੀ ਦੀ ਪੰਜਾਬ ਬਚਾਓ ਯਾਂਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਹਰ ਹਲਕੇ ਵਿਚ ਹਜ਼ਾਰਾਂ ਲੋਕ ਸੜਕਾਂ ’ਤੇ ਆ ਕੇ ਯਾਤਰਾ ਦਾ ਸਵਾਗਤ ਕਰ ਰਹੇ ਹਨ। ਲੋਕ ਅਕਾਲੀ ਦਲ ਨਾਲ ਭਾਵੁਕ ਰਿਸ਼ਤਾ ਵਿਖਾ ਰਹੇ ਹਨ ਤੇ ਚੋਣਾਂ ਵਿਚ ਵੀ ਇਹ ਨਜ਼ਰ ਆਵੇਗਾ। ਉਹਨਾਂ ਕਿਹਾ ਕਿ ਪੰਜਾਬ ਇਤਿਹਾਸਕ ਨਤੀਜੇ ਵਾਸਤੇ ਤਿਆਰ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਠਿੰਡਾ ਦੇ ਲੋਕ ਵੀ ਵਿਕਾਸ ਵੱਲ ਵੇਖ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਵਿਚ ਵਿਕਾਸ ਵੱਡਾ ਮੁੱਦਾ ਬਣ ਗਿਆ ਹੈ ਕਿਉਂਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਇਸ ਹਲਕੇ ਖਿਲਾਫ ਵਿਤਕਰਾ ਕੀਤਾ ਹੈ। ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਏਮਜ਼, ਕੇਂਦਰੀ ਯੂਨੀਵਰਸਿਟੀ, ਰਿਫਾਇਨਰੀ, ਕੈਂਸਰ ਹਸਪਤਾਲ ਤੇ ਹਵਾਈ ਅੱਡੇ ਨਾਲ ਹਲਕੇ ਦਾ ਮੂੰਹ ਮੁਹਾਂਦਰਾ ਅਕਾਲੀ ਦਲ ਦੀ ਸਰਕਾਰ ਵੇਲੇ ਬਦਲਿਆ।ਲੋਕ ਚਾਹੁੰਦੇ ਹਨ ਕਿ ਵਿਕਾਸ ਦੇ ਦਿਨ ਵਾਪਸ ਪਰਤਣ ਤੇ ਇਸ ਵਾਸਤੇ ਜ਼ਰੂਰੀ ਹੈ ਕਿ ਸਰਦਾਰਨੀ ਹਰਸਿਮਰਤ ਬਾਦਲ ਨੂੰ ਘੱਟ ਤੋਂ ਘੱਟ 1.50 ਤੋਂ 2 ਲੱਖ ਵੋਟਾਂ ਨਾਲ ਜਿਤਾਇਆ ਜਾਵੇ।