Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

 

ਚੰਡੀਗੜ੍ਹ, 21 ਨਵੰਬਰ


ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ ।ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਨਾਲ ਸੀ.ਈ.ਓ., ਓ.ਐਮ.ਈ.ਡੀ. ਈ.ਵੀ. ਜਰਮਨੀ ਦੇ ਡਾਕਟਰ ਜੇਂਸ ਐਚ ਫਿਸ਼ਰ ਅਤੇ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਹਾਜ਼ਰ ਸਨ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਔਜ਼ਾਰ, ਹੁਨਰ ਪ੍ਰਦਾਨ ਕਰਨਾ ਅਤੇ ਸੁਰੱਖਿਅਤ ਡਿਜੀਟਲ ਪਲੇਟਫਾਰਮ ਉਪਲਬਧ ਕਰਾਉਣਾ  ਹੈ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਉਤਪਾਦਾਂ ਦੀ ਮਾਰਕੀਟਿੰਗ , ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਚੁਣੌਤੀਆਂ ਨੂੰ ਆਪਸੀ ਸਹਿਯੋਗ ਨਾਲ ਨਜਿੱਠਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡਿਜੀਟਲ ਸਾਧਨਾਂ ਅਤੇ ਰਣਨੀਤੀਆਂ ਦਾ ਲਾਭ ਉਠਾਉਂਦੇ ਹੋਏ ਪ੍ਰੋਜੈਕਟ ਦਾ ਉਦੇਸ਼ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਵੈ-ਸਹਾਇਤਾ ਸਮੂਹਾਂ ਨੂੰ ਵਿਸ਼ਾਲ ਬਾਜ਼ਾਰਾਂ ਤੱਕ ਪਹੁੰਚਣ ਅਤੇ ਉਹਨਾਂ ਦੀ ਉਪਜੀਵਕਾ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ  ਤਹਿਤ  ਐਸ.ਐਚ.ਜੀ.  ਮੈਂਬਰਾਂ ਨੂੰ ਸੰਚਾਰ, ਸਹਿਯੋਗ ਅਤੇ ਸਰੋਤ ਸਾਂਝੇ ਕਰਨ ਲਈ ਸੁਰੱਖਿਅਤ, ਪਾਸਵਰਡ-ਸੁਰੱਖਿਅਤ ਡਿਜੀਟਲ ਸਪੇਸ ਮੁਹੱਈਆ ਕਰਵਾਈ ਜਾਵੇਗੀ।ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਪਹਿਲਕਦਮੀ ਆਪਸੀ ਆਦਾਨ-ਪ੍ਰਦਾਨ ਦੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਦੀ ਹੈ, ਜਿੱਥੇ ਮੈਂਬਰ ਸਾਂਝੇ ਤੌਰ ’ਤੇ ਵਿਕਾਸ ਅਤੇ ਨਵੀਨਤਾ ਲਈ ਸੁਝਾਅ, ਰਣਨੀਤੀਆਂ ਅਤੇ ਸਰੋਤ ਸਾਂਝੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਟਫਾਰਮ ਮੈਂਬਰਾਂ ਨੂੰ ਆਪਣੇ ਮੁੱਦਿਆਂ ਨੂੰ ਉਠਾਉਣ ਅਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਉਜਾਗਰ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਸ ਨਾਲ ਭਰੋਸੇ ਅਤੇ ਚੌਕਸੀ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮਜ਼ਬੂਤ ਆਨਲਾਈਨ ਮੌਜੂਦਗੀ ਸਥਾਪਤ ਕਰਨ ਅਤੇ ਆਪਣੇ ਨੈਟਵਰਕ ਦਾ ਵਿਸਤਾਰ ਕਰਨ ਲਈ ਡਿਜੀਟਲ ਮਾਰਕੀਟਿੰਗ, ਉਤਪਾਦਾਂ ਦੀ  ਪੇਸ਼ਕਾਰੀ ਅਤੇ ਲੋੜੀਂਦੀ ਸਮੱਗਰੀ ਜੁਟਾਉਣ ਵਿੱਚ ਸਿਖਲਾਈ ਦਿੱਤੀ ਜਾਵੇਗੀ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਐਸ.ਐਚ.ਜੀ. ਨੂੰ ਪ੍ਰੇਰਿਤ ਅਤੇ ਸਸ਼ਕਤ ਕਰਨ ਲਈ ਚਰਚਾਵਾਂ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਸਫਲਤਾ ਦੀਆਂ ਕਹਾਣੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ  ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਵਿੱਚ 10 ਐਸ.ਐਚ.ਜੀ. ਵਿੱਚ ਸੈਂਕੜੇ ਔਰਤਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਹੋਰ ਸਮੂਹਾਂ ਨੂੰ ਸਕੇਲ ਕਰਨ ਅਤੇ ਸ਼ਾਮਲ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਹਿਯੋਗ ਤੇ ਸਹਾਇਤਾ ਦੇ ਨਾਲ ਡਿਜੀਟਲ ਸਾਖਰਤਾ ਨੂੰ ਜੋੜ ਕੇ, ਇਸ ਦਾ ਉਦੇਸ਼ ਪੂਰੇ ਖੇਤਰ ਅਤੇ ਇਸ ਤੋਂ ਬਾਹਰ ਨਿਰੰਤਰ ਤੇ ਸਾਰਥਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਪ੍ਰਤੀਰੂਪ ਮਾਡਲ ਬਣਾਉਣਾ ਹੈ।

ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਆਸ ਪ੍ਰਗਟਾਈ  ਕਿ ਇਹ ਪ੍ਰੋਜੈਕਟ ਮਹਿਲਾ ਐਸ.ਐਚ.ਜੀ. ਨੂੰ ਅੱਗੇ ਵਧਣ, ਸੰਚਾਰ ਕਰਨ ਅਤੇ ਇੱਕ ਦੂਜੇ ਦੀ ਸਹਾਇਤਾ ਕਰਨ ਲਈ ਸੁਰੱਖਿਅਤ ਸਥਾਨ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਹਿਯੋਗ ਅਤੇ  ਡਿਜੀਟਲ ਖੇਤਰ ਨੂੰ ਸੁਚੱਜੇ ਢੰਗ ਨਾਲ ਫਰੋਲਣ-ਪਰਖਣ ਕਰਨ ਲਈ ਸਾਧਨ ਪ੍ਰਦਾਨ ਕਰਕੇ, ਅਸੀਂ ਉਹਨਾਂ ਨੂੰ ਉਹਨਾਂ ਦੇ ਆਰਥਿਕ ਭਵਿੱਖ ਦੀ ਜ਼ਿੰਮੇਵਾਰੀ ਸੰਭਾਲਣ ਦੇ ਯੋਗ ਬਣਾ ਰਹੇ ਹਾਂ।

ਇਸ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਸ੍ਰੀ ਜਗਦੇਵ ਸਿੰਘ ਬਾਮ ਨੇ ਇਸ ਪ੍ਰੋਜੈਕਟ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟ ਸਮੇਂ ਦੀ ਲੋੜ ਹਨ ਅਤੇ ਸਾਨੂੰ ਅਜਿਹੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਔਰਤਾਂ ਨੂੰ ਸ਼ਕਤੀ ਪ੍ਰਦਾਨ ਕਰਨ। ਉਨ੍ਹਾਂ ਕਿਹਾ, ‘‘ਆਰਥਿਕ ਸੁਤੰਤਰਤਾ ਔਰਤਾਂ ਦੇ ਸਸ਼ਕਤੀਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਅਤੇ ਸਾਨੂੰ ਅਜਿਹੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।’’

——–