ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਵਿਧਾਨ ਸਭਾ ਹਲਕਾ ਬਰਨਾਲਾ ਦੇ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ। ਪਹਿਲੇ ਰਾਊਂਡ ਵਿਚ ਉਹ 634 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਦੂਜੇ ਰਾਊਂਡ ਵਿਚ ਇਹ ਲੀਡ ਵੱਧ ਕੇ 846 ਵੋਟਾਂ ਦੀ ਹੋ ਗਈ ਹੈ।