Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵਿਜੀਲੈਂਸ ਬਿਊਰੋ ਅੜਿੱਕੇ ਆਇਆ ਏਐੱਸਆਈ, ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਅੜਿੱਕੇ ਆਇਆ ਏਐੱਸਆਈ, ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂ

 

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਭਾਗ ਵੱਲੋਂ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਮੁਤਾਬਕ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ‘ਤੇ ਰਹਿ ਰਹੀ ਸੀ। ਜਿੱਥੇ ਪਰਵਿੰਦਰ ਦੇਵੀ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਪਰ ਇਸ ਮਾਮਲੇ ਚ ਏਐਸਆਈ ਨੇ ਕੋਈ ਵੀ ਕਾਰਵਾਈ ਨਹੀ ਕੀਤੀ। ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਪਰਵਿੰਦਰ ਦੇਵੀ ਦਾ ਸਮਾਨ ਪਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਤੋਂ ਕਾਰਵਾਈ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਮੁਤਾਬਕ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਇਸ ਤੋ ਬਾਅਦ ਪੀੜਤ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।