ਗੁਰਦਾਸਪੁਰ – ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋ ਗਈ ਹੈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਸ ਦੇ ਜਵਾਨ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਿਣਤੀ ਕੇਂਦਰ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ 64.01 ਪ੍ਰਤੀਸ਼ਤ ਵੋਟਿੰਗ ਹੋਈ ਹੈ।ਡੇਰਾ ਬਾਬਾ ਨਾਨਕ ਤੋਂ ਪਹਿਲਾਂ ਰਾਊਂਡ ਆਇਆ ਹੈ, ਜਿਥੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅੱਗੇ ਹਨ। ਇਸ ਤੋਂ ਬਾਅਦ ਕਾਂਗਰਸ ਦੇ ਜਤਿੰਦਰ ਕੌਰ ਰੰਧਾਵਾ 3,323 ਵੋਟਾਂ ਪਾਈਆਂ ਹਨ।-ਡੇਰਾ ਬਾਬਾ ਨਾਨਕ ਤੋਂ ਦੂਜੇ ਰਾਊਂਡ ‘ਚ ਫਿਰ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 265 ਵੋਟਾਂ ਨਾਲ ਅੱਗੇ ਰਹੇ