ਗਿੱਦੜਬਾਹਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਸਭ ਤੋਂ ਪਹਿਲਾਂ ਬੈਲੇਟ ਪੇਪਰ ਦੀ ਗਿਣਤੀ ਕੀਤੀ ਗਈ। ਜਿਸ ਵਿਚ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਗੇ ਰਹੇ। ਜਿਸ ਤੋਂ ਬਾਅਦ ਡਿੰਪੀ ਢਿੱਲੋਂ ਲਗਾਤਾਰ ਅੱਗੇ ਹੀ ਚੱਲ ਰਹੇ ਹਨ। ਇਥੇ ਕੁੱਲ 13 ਰਾਊਂਡ ਵਿਚ ਗਿਣਤੀ ਪੂਰੀ ਹੋਵੇਗੀ। ਹੁਣ ਤਕ ਦੇ ਰੁਝਾਨਾਂ ਵਿਚ ‘ਆਪ’ ਦੇ ਡਿੰਪੀ ਢਿੱਲੋਂ 9604 ਵੋਟਾਂ ਨਾਲ ਅੱਗੇ ਹਨ। ਵੋਟਿੰਗ ਗਿਣਤੀ ਵਿਚ ਕੋਈ ਅੜਚਣ ਨਾ ਪਵੇ ਇਸ ਲਈ ਪੁਲਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
20 ਨਵੰਬਰ ਨੂੰ ਚਾਰ ਸੀਟਾਂ ‘ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਵੋਟਿੰਗ ਗਿੱਦੜਬਾਹਾ ਵਿਚ 81.90 ਫੀਸਦੀ ਹੋਈ ਚੱਬੇਵਾਲ ਵਿਚ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਹੋਈ। ਇਥੇ ਪੁਰਸ਼ਾਂ ਦੀ ਮੁਕਾਬਲੇ ਔਰਤਾਂ ਨੇ ਵੱਧ ਵੋਟ ਕੀਤੀ। ਇਥੇ 42,591 ਔਰਤਾਂ ਅਤੇ 42,585 ਮਰਦਾਂ ਨੇ ਵੋਟਿੰਗ ਕੀਤੀ। ਡੇਰਾ ਬਾਬਾ ਨਾਨਕ ਵਿਚ 64.01 ਫੀਸਦੀ ਅਤੇ ਬਰਨਾਲਾ ਵਿਚ 56.34 ਫੀਸਦੀ ਵੋਟਿੰਗ ਹੋਈ ਹੈ।