ਲੋਕ ਸਭਾ ਚੋਣਾਂ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤੈਨਾਤ ਕੀਤੇ ਜਨਰਲ ਅਬਜਰਵਰ ਸ੍ਰੀ ਲਕਸਮੀਕਾਂਤ ਰੈਡੀ, ਆਈਏਐਸ ਅੱਜ ਫਾਜਿਲਕਾ ਪਹੁੰਚੇ। ਫਿਰੋਜ਼ਪੁਰ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਇਲਾਕੇ ਦੇ ਦੌਰੇ ਦੌਰਾਨ ਉਨ੍ਹਾਂ ਨੇ ਚੌਣ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਚੌਣ ਕਮਿਸ਼ਨ ਦੀਆਂ ਹਦਾਇਤਾਂ ਦੇ ਸ਼ਡਿਊਲ ਤਹਿਤ ਚੌਣ ਤਿਆਰੀਆਂ ਕੀਤੀਆਂ ਜਾਣ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਚੌਣ ਤਿਆਰੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ। ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਵਿਚ ਪੈਂਦੇ ਹਨ। ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿਚ 12 ਐੱਫਐੱਸਟੀ ਤੇ 12 ਐੱਸਐੱਸਟੀ ਟੀਮਾਂ ਕਾਰਜਸ਼ੀਲ ਹਨ। ਇਸ ਤੋਂ ਇਲਾਵਾ ਐੱਸਐੱਸਪੀ ਡਾ. ਪ੍ਰਗਿਆ ਜੈਨ ਆਈਪੀਐੱਸ ਨੇ ਵੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਆਖਿਆ ਕਿ ਚੌਣ ਜਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਜ਼ਿਲ੍ਹੇ ਵਿਚ 43 ਕਰੋੜ 85 ਲੱਖ 87 ਹਜਾਰ 778 ਰੁਪਏ ਦੀ ਕੀਮਤ ਦਾ ਨਸ਼ਾ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ, ਜਨਰਲ ਕਮ ਵਧੀਕ ਜ਼ਿਲ੍ਹਾ ਚੌਣ ਅਫ਼ਸਰ, ਰਾਕੇਸ਼ ਕੁਮਾਰ ਪੋਪਲੀ ਨੇ ਵੀ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਅਤੇ ਹੋਰ ਚੌਣ ਤਿਆਰੀਆਂ ਸਬੰਧੀ ਚੌਣ ਨਿਗਰਾਨ ਨੂੰ ਜਾਣੂ ਕਰਵਾਇਆ। ਦੱਸ ਦਈਏ ਕਿ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਏਆਰਓ ਬੱਲੂਆਣਾ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐੱਸਡੀਐੱਮ ਅਬੋਹਰ ਪੰਕਜ ਬਾਂਸਲ, ਐੱਸਡੀਐੱਮ ਫਾਜ਼ਿਲਕਾ ਵਿਪਨ ਭੰਡਾਰੀ, ਐੱਸਡੀਐੱਮ ਜਲਾਲਾਬਾਦ ਬਲਕਰਨ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਅਤੇ ਅਬਜਰਵਰ ਦੇ ਐੱਲਓ ਜਗਦੀਪ ਸਿੰਘ ਸੰਧੂ ਵੀ ਹਾਜ਼ਰ ਰਹੇ।