ਜਲੰਧਰ —–ਪੰਜਾਬ ਦੀਆਂ 3 ਵਿਧਾਨ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੇਜਰੀਵਾਲ ਜੀ ਦੀ ਯੋਗ ਅਗਵਾਈ ਅਤੇ ਮਾਰਗ ਦਰਸ਼ਨ ‘ਚ ਪੰਜਾਬ ‘ਚ ਪਾਰਟੀ ਨੇ 4 ‘ਚੋਂ 3 ਸੀਟਾਂ ‘ਤੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ 3 ਸੀਟਾਂ ‘ਤੇ ਜਿੱਤ ਹਾਸਲ ਕਰਨ ‘ਤੇ ਹਾਰਦਿਕ ਵਧਾਈ। ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਦੀ ਦੂਰਦਰਸ਼ੀ ਅਗਵਾਈ ਵਿੱਚ ਸਾਡੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ ‘ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ, ਜਦਕਿ ਬਰਨਾਲਾ ਸੀਟ ‘ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ।