ਮਹਿਲ ਕਲਾਂ– ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਖੇ ਛੁੱਟੀ ਆਏ ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਰ ਨਾਇਕ ਬਲਵਿੰਦਰ ਸਿੰਘ ਰਾਣੂੰ (52) ਪੁੱਤਰ ਭਗਵਾਨ ਸਿੰਘ ਡੀ.ਐੱਸ.ਸੀ. ਆਰਮੀ ਵਿਚ ਤਾਇਨਾਤ ਸੀ ਅਤੇ ਕੁੱਝ ਦਿਨ ਪਹਿਲਾਂ ਪਿੰਡ ਛੁੱਟੀ ’ਤੇ ਆਇਆ ਹੋਇਆ ਸੀ।
ਬੀਤੇ ਕੱਲ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦੇ ਲਾਭ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।