Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ...

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

 

ਚੰਡੀਗੜ੍ਹ/ਨਾਭਾ (ਪਟਿਆਲਾ)–ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰਲੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਵੀ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਵਿਖੇ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਜਦਕਿ ਦੋ ਪੈਟਰੋਲ ਪੰਪ ਨਾਭਾ ਤੇ ਫ਼ਾਜ਼ਿਲਕਾ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ।
ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਵਿਨੇ ਅਗਰਵਾਲ, ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਡੀਐਸਪੀ ਮਨਦੀਪ ਕੌਰ, ਐਚ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।