Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਡਰੱਗ ਸਮੱਗਲਰਾਂ 'ਤੇ ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ...

ਡਰੱਗ ਸਮੱਗਲਰਾਂ ‘ਤੇ ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ ਜ਼ਬਤ

ਜਲੰਧਰ–ਕਮਿਸ਼ਨਰੇਟ ਪੁਲਸ ਨੇ ਡਰੱਗ ਸਮੱਗਲਰਾਂ ’ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਕਰੋੜਾਂ ਦੀ ਪ੍ਰਾਪਰਟੀ ਅਤੇ ਲੱਗਭਗ 11 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਸਾਲ 2019 ਵਿਚ ਮੱਖਣ ਸਿੰਘ ਨਿਵਾਸੀ ਜ਼ਿਲ੍ਹਾ ਫਿਰੋਜ਼ਪੁਰ ਅਤੇ ਚਰਨਜੀਤ ਸਿੰਘ ਉਰਫ਼ ਚੰਨਾ ਨਾਂ ਦੇ 2 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ।

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਜਾਂਚ ਤੋਂ ਬਾਅਦ ਫੜੇ ਗਏ ਲੋਕਾਂ ਤੋਂ ਪੁਲਸ ਨੇ ਲਗਭਗ 11 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਡਰੱਗ ਮਨੀ ਦੀ ਪ੍ਰਕਿਰਿਆ ਨੂੰ ਜ਼ਬਤ ਕਰਨ ਦੀ ਕਾਰਵਾਈ ਨੂੰ ਤੇਜ਼ ਕੀਤਾ, ਜਿਸ ਦੇ ਬਾਅਦ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨਸ਼ਾ ਸਮੱਗਲਰਾਂ ਤੋਂ ਬਰਾਮਦ ਡਰੱਗ ਮਨੀ ਨੂੰ ਜ਼ਬਤ ਕਰ ਲਿਆ।

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਾਫ਼ ਕਿਹਾ ਕਿ ਸ਼ਹਿਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਨਾਜਾਇਜ਼ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।