Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeBig NewsNOC ਨੂੰ ਲੈ ਕੇ ਸਰਕਾਰ ਵਲੋਂ ਨਵੇਂ ਹੁਕਮ ਜਾਰੀ

NOC ਨੂੰ ਲੈ ਕੇ ਸਰਕਾਰ ਵਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ ਰਜਿਸਟਰੀ ਲਈ ਐੱਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਜਿਸ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਫ਼ਾਇਦਾ ਉਠਾਇਆ ਜਾ ਸਕਦਾ। ਇਸ ਸੰਬੰਧੀ ਮਾਲ ਵਿਭਾਗ ਵੱਲੋਂ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਕਾਇਦਾ ਪੱਤਰ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਕਾਪੀ ਭੇਜਦਿਆਂ ਇਸ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ ਗਏ ਹਨ।