Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ...

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

 

ਚੰਡੀਗੜ੍ਹ/ਐਸਏਐਸ ਨਗਰ–ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।