Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ’ਚ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਖਾਮੋਸ਼! ਬਾਕੀ ਪਾਰਟੀਆਂ...

ਪੰਜਾਬ ’ਚ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਖਾਮੋਸ਼! ਬਾਕੀ ਪਾਰਟੀਆਂ ਨੇ ਖਿੱਚੀ ਤਿਆਰੀ

ਲੁਧਿਆਣਾ: ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਦਾਲਤਾਂ ਦੇ ਸਖ਼ਤ ਰੁਖ ਕਾਰਨ ਪੰਜਾਬ ਸਰਕਾਰ ਨੇ ਆਪਣੀ ਤਿਆਰੀ ਪੂਰੀ ਕਰ ਲਈ ਹੈ। ਹੁਣ ਚੋਣ ਕਮਿਸ਼ਨ ਕਿਸੇ ਵੀ ਪਲ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਇਸ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੇ ਕੰਨ ਚੁੱਕ ਲਏ ਹਨ ਤੇ ਤਿਆਰੀਆਂ ਵਿੱਢ ਦਿੱਤੀਆਂ ਹਨ। ਅਕਾਲੀ ਦਲ ਦੀ ਗੱਲ ਕਰੀਏ ਤਾਂ ਅਕਾਲੀ ਦਲ ਅਜੇ ਇਨ੍ਹਾਂ ਚੋਣਾਂ ਨੂੰ ਲੈ ਕੇ ਖਾਮੋਸ਼ੀ ਦੇ ਦਿਨ ਕੱਟ ਰਿਹਾ ਹੈ, ਕਿਉਂਕਿ ਪਾਰਟੀ ਪ੍ਰਧਾਨ ਤੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤੀ ਹੋਈ ਹੈ ਅਤੇ 2 ਦਸੰਬਰ ਨੂੰ ਫ਼ੈਸਲਾ ਆਉਣਾ ਹੈ। ਇਸ ਲਈ ਅਕਾਲੀ ਦਲ ਇਨ੍ਹਾਂ ਚੋਣਾਂ ਬਾਰੇ ਜੱਕਾਂ-ਤੱਕਾਂ ’ਚ ਦੱਸਿਆ ਜਾ ਰਿਹਾ ਹੈ। ਬਾਕੀ ਜਦੋਂ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਤਾਂ ਤਾਰੀਖ਼ਾਂ ਦਾ ਐਲਾਨ ਨਹੀਂ ਹੋਇਆ, ਜਦੋਂ ਹੋਵੇਗਾ ਉਸ ਵੇਲੇ ਅਸੀਂ ਮੀਟਿੰਗ ਕਰਾਂਗੇ।

ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਦਸੰਬਰ ਦੇ ਅਖ਼ੀਰਲੇ ਹਫਤੇ ਸ਼ਹੀਦੀ ਦਿਹਾੜਾ ਹਫ਼ਤਾ ਹੁੰਦਾ ਹੈ, ਉਨ੍ਹਾਂ ਦਿਨਾਂ ਦਾ ਕਮਿਸ਼ਨ ਵਿਚਾਰ ਕਰਕੇ ਕੋਈ ਫ਼ੈਸਲਾ ਲਵੇ।