ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਜਿੱਥੇ ਵਾਰਿਸ ਪੰਜਾਬ ਦੇ ਮੁਖੀ ਜੇਲ੍ਹ ’ਚ ਹੋਣ ਦੇ ਬਾਵਜੂਦ ਚੋਣ ਮੈਦਾਨ ’ਚ ਨਿਤਰ ਗਏ ਹਨ। ਦਰਅਸਲ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਜਾਣ ਤੋਂ ਬਾਅਦ ਹਰਪਾਲ ਸਿੰਘ ਬਲੇਰ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ। ਜਿੰਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵੱਲੋਂ ਖਡੂਰ ਸਾਹਿਬ ਤੋਂ ਨਾਮਜ਼ਦਗੀ ਭਰੀ ਗਈ ਸੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ, ਜਿਸ ਦਾ ਕਾਰਨ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਰੱਦ ਹੋ ਜਾਂਦੀ ਹੈ ਤਾਂ ਹਰਪਾਲ ਸਿੰਘ ਬਲੇਰ ਚੋਣ ਮੈਦਾਨ ’ਚ ਡਟੇ ਰਹਿਣਗੇ। ਪਰ ਜੇਕਰ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋ ਜਾਂਦੀ ਹੈ ਤਾਂ ਹਰਪਾਲ ਸਿੰਘ ਬਲੇਰ ਦਾ ਆਪਣਾ ਨਾਮ ਵਾਪਸ ਲੈ ਲੈਣਗੇ।
ਦੱਸ ਦਈਏ ਕੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਵੱਲੋਂ ਅੰਮ੍ਰਿਤਪਾਲ ਦੀ ਨਾਮਜ਼ਦਗੀ ਦਾਖ਼ਲੇ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਫੈਸਲੇ ਵਿੱਚ ਅੰਮ੍ਰਿਤਪਾਲ ਨੂੰ ਸੱਤ ਦਿਨਾਂ ’ਚ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦਿੱਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਵਕੀਲ ਹਰਜੋਤ ਸਿੰਘ, ਚਾਚਾ ਸੁਖਚੈਨ ਸਿੰਘ ਸਮੇਤ ਪੰਜ ਮੈਂਬਰ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ ਅਤੇ ਨਾਮਜ਼ਦਗੀ ਭਰੀ ਗਈ।